23 ਮਾਰਚ ਦੇ ਸ਼ਹੀਦਾਂ ਦੀ ਯਾਦ ਵਿੱਚ ਫਿਲਮ ਸ਼ੋਅ ਅਤੇ ਵਿਚਾਰ-ਚਰਚਾ ਦਾ ਆਯੋਜਨ

ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੀ ਸ਼ਹਾਦਤ ਨੂੰ ਸਮਰਪਿਤ ਇੱਕ ਦਸਤਾਵੇਜ਼ੀ ਫਿਲਮ ਸ਼ੋਅ ਅਤੇ ਵਿਚਾਰ-ਚਰਚਾ  ਦਾ ਆਯੋਜਨ 27 ਮਾਰਚ ਨੂੰ ਲੁਧਿਆਣਾ ਦੇ ਮੇਹਰਬਾਨ ਇਲਾਕੇ ਵਿੱਚ ਕੀਤਾ ਗਿਆ। ਇਹ ਆਯੋਜਨ ਟੈਕਸਟਾਈਲ-ਹੌਜ਼ਰੀ ਕਾਮਗਾਰ ਯੂਨੀਅਨ ਵੱਲ਼ੋਂ ਕੀਤਾ ਗਿਆ। ਇਸ ਮੌਕੇ ‘ਦਸ ਦਿਨ ਜਬ ਦੁਨੀਆਂ ਹਿਲ ਉਠੀ’ ਅਤੇ ‘ਜਿਨਹੇਂ ਨਾਜ਼ ਹੈ ਹਿੰਦ ਪਰ ਵੋ ਕਹਾਂ ਹੈਂ’ ਨਾਂ ਦੀਆਂ ਦੋ ਦਸਤਾਵੇਜ਼ੀ ਫਿਲਮਾਂ ਦੀ ਵੱਡੇ ਪਰਦੇ ‘ਤੇ ਪਰਦਾਪੇਸ਼ੀ ਕੀਤੀ ਗਈ। ਇਹਨਾਂ ਫਿਲਮਾਂ ਦੇ ਵਿਸ਼ੇ ਕ੍ਰਮਵਾਰ 1917 ਦਾ ਸਮਾਜਵਾਦੀ ਮਜ਼ਦੂਰ ਇਨਕਲਾਬ ਅਤੇ ਹਿੰਦੂਤਵੀ ਕੱਟੜਪੰਥੀਆਂ ਵੱਲੋਂ ਮੁਸਲਮਾਨਾਂ ਦੇ ਕਤਲੇਆਮ ਹਨ। ਇਸ ਪ੍ਰੋਗਰਾਮ ਵਿੱਚ 60-70 ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮਜ਼ਦੂਰ ਆਗੂ ਲਖਵਿੰਦਰ ਨੇ ਸ਼ਹੀਦ ਭਗਤ ਸਿੰਘ ਅਤੇ ਉਸਦੇ ਸਾਥੀਆਂ ਦੇ ਵਿਚਾਰਾਂ ਦੀ ਮੌਜੂਦਾ ਸਮੇਂ ਵਿੱਚ ਪ੍ਰਸੰਗਿਕਤਾ ਬਾਰੇ ਵਿਸਥਾਰ ਵਿੱਚ ਗੱਲ ਰੱਖੀ।  

-ਪੱਤਰ ਪ੍ਰੇਰਕ

“ਤਬਦੀਲੀ ਪਸੰਦ ਨੌਜਵਾਨਾਂ ਦੀ ਲਲਕਾਰ”, ਅੰਕ 52, 16 ਅਪ੍ਰੈਲ 2016